Page1
Tempo:
ਜਾਪੁ ਸਾਹਿਬ ੴ ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਜਾਪੁ ਸ੍ਰੀ ਮੁਖਵਾਕ ਪਾਤਿਸ਼ਾਹੀ ੧੦॥ ਛਪੈ ਛੰਦ ॥ ਤ੍ਵ ਪ੍ਰਸਾਦਿ ॥ ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥ ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿੱਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤ੍ਰਿਣ ਕਹਤ ॥ ਤਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤਿ ॥੧॥