My Library

Guru Granth Sahib

Sikh Gurus+Bhagats

Page1036 Tempo:
<<<1035 List Books Page >>>1037
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥ ਨਾ ਕੋ ਮੁਲਾ ਨਾ ਕੋ ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ ਕਉ ਗੁਰ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥ ਮਾਰੂ ਮਹਲਾ ੧ ॥ ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥ ਨਉ ਘਰੁ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥ ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥ ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥ ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥ ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥ ਸਚਾ ਸਉਦਾ ਵਿਰਲਾ ਕੋ ਪਾਏ ॥
<<<1035 List Books Page >>>1037

© 2026 Lehal.net