My Library

Guru Granth Sahib

Sikh Gurus+Bhagats

Page1085 Tempo:
<<<1084 List Books Page >>>1086
ਕਰੁ ਗਹਿ ਲੀਨੇ ਅੰਧ ਕੂਪ ਤੇ ਵਿਰਲੇ ਕੇਈ ਸਾਲਕਾ ॥੫॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗੁੋਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥੮॥ ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਤ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥ ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥ ਨਾਮ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥੧੨॥ ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥ ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥੧੬॥੪॥੧੩॥ ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੫ ॥ ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ ਕੋਊ ਨਾਹੀ ॥
<<<1084 List Books Page >>>1086

© 2026 Lehal.net