My Library

Guru Granth Sahib

Sikh Gurus+Bhagats

Page1104 Tempo:
<<<1103 List Books Page >>>1105
ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥ ਜਉ ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥ ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦ ਮੋਹਿ ਪਾਈ ਹੈ ॥੧॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥ ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥ ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥ ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥ ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥ ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਸਹਜੇ ਪਾਵੈ ਸੋਇ ਵਣਾਹੰਬੈ ॥੭॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥
<<<1103 List Books Page >>>1105

© 2026 Lehal.net