My Library

Guru Granth Sahib

Sikh Gurus+Bhagats

Page1193 Tempo:
<<<1192 List Books Page >>>1194
ਆਪਿ ਬੀਜਿ ਆਪੇ ਹੀ ਖਾਂਹਿ ॥ ਜਾ ਕੈ ਕੀਨੑੈ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥ ਮਾਇਆ ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥ ੴ ਸਤਿਗੁਰ ਪ੍ਰਸਾਦਿ ॥ ਬਸੰਤ ਕੀ ਵਾਰ ਮਹਲੁ ੫ ॥ ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥ ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥ ਬਸੰਤੁ ਬਾਣੀ ਭਗਤਾਂ ਕੀ ॥ ੴ ਸਤਿਗੁਰ ਪ੍ਰਸਾਦਿ ॥ ਕਬੀਰ ਜੀ ਘਰੁ ੧ ॥ ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥ ਪੰਡਿਤ ਜਨ ਮਾਤੇ ਪੜੑਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥
<<<1192 List Books Page >>>1194

© 2026 Lehal.net