Lehal Library

cookies ar enulkl

ਜਾਪ ਸਾਹਿਬ

S.G.G.S. Ji

Page12 Tempo:
<<<11 List Books Page >>>13
ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਹ ਥਾਪ ॥ ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖੁ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥ ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥ ਅੰਗ ਰਾਗ ਨ ਰੰਗ ਜਾਕਹ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥ ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥ ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗ ਅਰੁ ਰੇਖ ॥ ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥ ਕੋਟਿ ਸਿੰਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥
<<<11 List Books Page >>>13

© 2025 Lehal.net