Page1248
Tempo:
ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥ ਸਲੋਕ ਮਃ ੩ ॥ ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥ ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥ ਮਃ ੩ ॥ ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥ ਪਉੜੀ ॥ ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥ ਸਲੋਕ ਮਃ ੩ ॥ ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥ ਮਃ ੩ ॥ ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ ਗੁਰ ਕੈ ਭਾਣੇ ਜੇ ਚਲੈ ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥ ਪਉੜੀ ॥ ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥ ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥ ਮਃ ੩ ॥ ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥ ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤ ਗੜੑ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥