My Library

Guru Granth Sahib

Sikh Gurus+Bhagats

Page1252 Tempo:
<<<1251 List Books Page >>>1253
ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥ ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥ ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸੁੋ ਊਜਰੁ ਊਜਰੁ ਹੋਇ ਸੁ ਬਸੈ ॥੧॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਆਕਾਸਿ ਗਿਰਾਵੈ ॥੨॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥ ੴ ਸਤਿਗੁਰ ਪ੍ਰਸਾਦਿ ॥ ਸਾਰੰਗ ਬਾਣੀ ਨਾਮਦੇਉ ਜੀ ਕੀ ॥ ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥ ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥ ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜੑ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥ ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥ ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥ ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥ ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂੰ ਪੂਰਾ ॥੨॥੨॥ ਦਾਸ ਅਨਿੰਨ ਮੇਰੋ ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥
<<<1251 List Books Page >>>1253

© 2026 Lehal.net