My Library

cookies are null

Guru Granth Sahib

Sikh Gurus+Bhagats

Page1274 Tempo:
<<<1273 List Books Page >>>1275
ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂਂ ॥੪॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥ ਮਲਾਰ ਮਹਲਾ ੧ ॥ ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ ਰੂਖੀਂਂ ਬਿਰਖੀਂਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਂਦ ਨ ਪਾਈ ॥੭॥ ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥ ੴ ਸਤਿਗੁਰ ਪ੍ਰਸਾਦਿ ॥ ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥ ਅਖਲੀ ਊਂਡੀ ਜਲੁ ਭਰ ਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥੧॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥
<<<1273 List Books Page >>>1275

© 2026 Lehal.net