My Library

cookies are null

Guru Granth Sahib

Sikh Gurus+Bhagats

Page1286 Tempo:
<<<1285 List Books Page >>>1287
ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥ ਗੁਰਮੁਖਿ ਸਬਦੁ ਸਮੑਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥ ਪਉੜੀ ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥ ਸਲੋਕ ਮਃ ੧ ॥ ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥ ਦੇਨੑਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥ ਮਃ ੧ ॥ ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥ ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂਂ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥ ਪਉੜੀ ॥ ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥
<<<1285 List Books Page >>>1287

© 2026 Lehal.net