Page1344
Tempo:
ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥ ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥ ਰਾਜਾ ਜਨਮੇਜਾ ਦੇ ਮਤੀਂਂ ਬਰਜਿ ਬਿਆਸਿ ਪੜੑਾਇਆ ॥ ਤਿਨੑਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥ ਗਣਤ ਨ ਗਣੀਂਂ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀਂਂ ਸਭ ਤੇਰੀ ਵਡਿਆਈ ॥੫॥ ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥ ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥ ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥ ਪ੍ਰਭਾਤੀ ਮਹਲਾ ੧ ॥ ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥ ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥ ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨੑੈ ਕੋਈ ॥ ਨਾਮ ਬਿਹੂਨਾ ਮੁਕਤਿ ਨ ਹੋਈ ॥੨॥ ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ ਨਾਮੁ ਸਮੑਾਲਿ ॥੩॥ ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥ ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥੫॥ ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ ॥੬॥