Page1384
Tempo:
ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥ ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥ ਜੋ ਜਾਗੰਨੑਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹਨੑਿ ਇਕਨੑਾ ਸੁਤਿਆ ਦੇਇ ਉਠਾਲਿ ॥੧੧੩॥ ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨੑਾ ਨਾਉ ਸੁਹਾਗਣੀ ਤਿਨੑਾ ਝਾਕ ਨ ਹੋਰ ॥੧੧੪॥ ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥ ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨੑਿ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥ ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥ ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥ ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨੑਿ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨੑਿ ॥੧੧੯॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥ ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥ ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥ ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥ ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥ ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥ ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥ ਮਤਿ ਹੋਦੀ ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥੧੨੮॥ ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥ ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥