My Library

cookies are null

Guru Granth Sahib

Sikh Gurus+Bhagats

Page1397 Tempo:
<<<1396 List Books Page >>>1398
ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜੑਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥ ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥ ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥ ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥ ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥ ਨਵ ਨਿਧਿ ਨਾਮੁ ਨਿਧਾਨ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥ ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥ ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ ਅਬਿਗਤ ਅਗੋਚਰੁ ਅਪਰਪੁਰ ਮਨਿ ਗੁਰ ਸਬਦੁ ਵਸਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥ ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥
<<<1396 List Books Page >>>1398

© 2026 Lehal.net