My Library

cookies are null

Guru Granth Sahib

Sikh Gurus+Bhagats

Page1401 Tempo:
<<<1400 List Books Page >>>1402
ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥ ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੁ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖੵਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥ ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥ ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥ ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥
<<<1400 List Books Page >>>1402

© 2026 Lehal.net