My Library

Guru Granth Sahib

Sikh Gurus+Bhagats

Page1413 Tempo:
<<<1412 List Books Page >>>1414
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੩ ॥ ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥ ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥ ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨੑਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖਿ ਬੰਨੑਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥ ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥ ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥ ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥ ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥ ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥
<<<1412 List Books Page >>>1414

© 2026 Lehal.net