My Library

Guru Granth Sahib

Sikh Gurus+Bhagats

Page1419 Tempo:
<<<1418 List Books Page >>>1420
ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥ ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥ ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥ ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥ ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥ ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥
<<<1418 List Books Page >>>1420

© 2026 Lehal.net