Page18
Tempo:
ਚਰਪਟ ਛੰਦ ॥ ਤ੍ਵ ਪ੍ਰਸਾਦਿ ॥ ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥ ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥ ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥ ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥ ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥ ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥ ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥ ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥