Page19
Tempo:
ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥ ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਜਜ਼ੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥ ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥ ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥ ਗਨੀਮੁਲ ਖ਼ਿਰਾਜ ਹੈਂ ॥ ਗਰੀਬੁਲ ਨਿਵਾਜ਼ ਹੈਂ ॥ ਹਰੀਫ਼ੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥ ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜ਼ਾਇਕ ਰਹੀਮ ਹੈਂ ॥੧੫੪॥ ਸਮਸਤੁਲ ਜੁਬਾ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥ ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥ ਤਮਾਮੁਲ ਤਮੀਜ਼ ਹੈਂ ॥ ਸਮਸਤੁਲ ਅਜ਼ੀਜ਼ ਹੈਂ ॥੧੫੬॥ ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥ ਜ਼ਿਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥ ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥ ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥