My Library

cookies are null

Guru Granth Sahib

Sikh Gurus+Bhagats

Page199 Tempo:
<<<198 List Books Page >>>200
ਸਭਿ ਕਾਮ ॥੧॥ ਸੰਤਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥੨॥ ਸਿਮਰਹਿ ਸਾਧ ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥੩॥ ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥ ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥੧॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥ ਗਉੜੀ ਮਹਲਾ ੫ ॥ ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਂਨੇ ॥੧॥ ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥ ਬਿਖੈ ਠਗਉਰੀ ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥ ਦਾਰਨ ਦੁਖ ਦੁਤਰ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥ ਸਾਧ ਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥ ਗਉੜੀ ਮਹਲਾ ੫ ॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥ ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥ ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥ ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥ ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥੩॥ ਅਪੁਨੇ ਦਾਸ ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥ ਗਉੜੀ ਮਹਲਾ ੫ ॥ ਮਹਜਰੁ ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥੧॥ ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥ ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥ ਰੋਗ ਬਿਆਪੇ ਕਰਦੇ ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥ ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥ ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥ ਗਉੜੀ ਮਹਲਾ ੫ ॥ ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ
<<<198 List Books Page >>>200

© 2026 Lehal.net