Lehal Library

cookies ar enulkl

ਜਾਪ ਸਾਹਿਬ

S.G.G.S. Ji

Page20 Tempo:
<<<19 List Books Page >>>21
ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥ ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥ ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥ ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥ ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥ ਅਨਛਿੱਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥ ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥ ਅਨਭਵ ਅਨਾਸ ॥ ਧ੍ਰਿਤ ਧਰ ਧੁਰਾਸ ॥ ਆਜਾਨ ਬਾਹੁ ॥ ਏਕੈ ਸਦਾਹੁ ॥੧੬੬॥ ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗੁਰਬਰ ਅਕਾਲ ॥੧੬੭॥ ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥ ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥ ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥ ਆਡੀਠ ਧਰਮ ॥ ਅਤਿ ਢੀਠ ਕਰਮ ॥ ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥
<<<19 List Books Page >>>21

© 2025 Lehal.net