My Library

cookies are null

Guru Granth Sahib

Sikh Gurus+Bhagats

Page200 Tempo:
<<<199 List Books Page >>>201
ਅਹੰਬੁਧਿ ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥੧॥ ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥ ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥ ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥ ਗਉੜੀ ਮਹਲਾ ੫ ॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥੧॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥ ਗਉੜੀ ਮਹਲਾ ੫ ॥ ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥੧॥ ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥੨॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥੩॥ ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥ ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥ ਗਉੜੀ ਮਹਲਾ ੫ ॥ ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥ ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥ ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥ ਗਉੜੀ ਮਹਲਾ ੫ ॥ ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥੧॥ ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥੨॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥੩॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥ ਗਉੜੀ ਮਹਲਾ ੫ ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥੧॥ ਰਾਮੁ ਰਵਤ
<<<199 List Books Page >>>201

© 2026 Lehal.net