My Library

cookies are null

Guru Granth Sahib

Sikh Gurus+Bhagats

Page203 Tempo:
<<<202 List Books Page >>>204
ਗਾਈ ॥੨॥੧੧੪॥ ਗਉੜੀ ਮਹਲਾ ੫ ॥ ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥ ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥ ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥ ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਬੈਰਾਗਣਿ ਮਹਲਾ ੫ ॥ ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥ ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥ ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥ ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥ ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥ ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥ ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥ ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ॥ ਹੈ ਕੋਈ ਰਾਮ ਪਿਆਰੋ ਗਾਵੈ ॥ ਸਰਬ ਕਲਿਆਣ ਸੂਖ ਸਚੁ ਪਾਵੈ ॥੧॥ ਰਹਾਉ ॥ ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ਬਿਰਲੇ ਕਾਹੂ ਏਕ ਲਿਵ ਲਾਗੀ ॥ ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥ ਬ੍ਰਹਮਾਦਿਕ ਸਨਕਾਦਿਕ ਚਾਹੈ ॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥ ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥੩॥ ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
<<<202 List Books Page >>>204

© 2026 Lehal.net