Lehal Library

cookies ar enulkl

ਜਾਪ ਸਾਹਿਬ

S.G.G.S. Ji

Page21 Tempo:
<<<20 List Books Page >>>22
ਹਰਿਬੋਲਮਨਾ ਛੰਦ ॥ ਤ੍ਵ ਪ੍ਰਸਾਦਿ ॥ ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥ ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥ ਧ੍ਰਿਤ ਕੇ ਧਰਣ ਹੈਂ ॥ ਜਗ ਕੇ ਕਰਣ ਹੈਂ ॥ ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥ ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥ ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥ ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥ ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥ ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੭॥ ਅੰਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥ ਅਮ੍ਰਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੯॥ ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥ ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥ ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥ ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥ ਪਰਮਾਤਮ ਹੈਂ ॥ ਸਰਬ ਆਤਮ ਹੈਂ ॥ ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥
<<<20 List Books Page >>>22

© 2025 Lehal.net