Page210
Tempo:
ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ₁ ਪੂਰਬੀ ਮਹਲਾ ੫ ॥ ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥ ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥ ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥ ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਚੇਤੀ₁ ਮਹਲਾ ੫ ॥ ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥ ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥ ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥ ਗਉੜੀ ਮਹਲਾ ੫ ॥ ਮਨ ਧਰ ਤਰਬੇ ਹਰਿ ਨਾਮ ਨੋ ॥ ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥ ਕਲਿ ਕਾਲਖ ਅੰਧਿਆਰੀਆ ॥ ਗੁਰ ਗਿਆਨ ਦੀਪਕ ਉਜਿਆਰੀਆ ॥੧॥ ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥੨॥ ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥ ਕਹੁ ਨਾਨਕ ਏਕੁ ਧਿਆਇਆ ॥ ਘਟਿ ਘਟਿ ਨਦਰੀ ਆਇਆ ॥੪॥੨॥੧੪੦॥ ਗਉੜੀ ਮਹਲਾ ੫ ॥ ਦੀਬਾਨੁ ਹਮਾਰੋ ਤੁਹੀ ਏਕ ॥ ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥ ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ ॥੧॥ ਮਾਰੇ ਪੰਚ ਬਿਖਾਦੀਆ ॥ ਗੁਰ ਕਿਰਪਾ ਤੇ ਦਲੁ ਸਾਧਿਆ ॥੨॥ ਬਖਸੀਸ ਵਜਹੁ ਮਿਲਿ ਏਕੁ ਨਾਮ ॥ ਸੂਖ ਸਹਜ ਆਨੰਦ ਬਿਸ੍ਰਾਮ ॥੩॥