My Library

cookies are null

Guru Granth Sahib

Sikh Gurus+Bhagats

Page212 Tempo:
<<<211 List Books Page >>>213
ਗਉੜੀ₂ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥੧॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥ ਜੋ ਜਾਨਹਿ ਹਰਿ ਪ੍ਰਭ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥੨॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ ॥੩॥ ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥ ਗਉੜੀ ਮਹਲਾ ੫ ॥ ਗਰਬੁ ਬਡੋ ਮੂਲੁ ਇਤਨੋ ॥ ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥ ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥ ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥੧॥ ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥ ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥ ਗਉੜੀ₃ ਮਹਲਾ ੫ ॥ ਮੋਹਿ ਦਾਸਰੋ ਠਾਕੁਰ ਕੋ ॥ ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥ ਐਸੋ ਹੈ ਰੇ ਖਸਮੁ ਹਮਾਰਾ ॥ ਖਿਨ ਮਹਿ ਸਾਜਿ ਸਵਾਰਣਹਾਰਾ ॥੧॥ ਕਾਮੁ ਕਰੀ ਜੇ ਠਾਕੁਰ ਭਾਵਾ ॥ ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥ ਸਰਣਿ ਪਰਿਓ ਠਾਕੁਰ ਵਜੀਰਾ ॥ ਤਿਨਾ ਦੇਖਿ ਮੇਰਾ ਮਨੁ ਧੀਰਾ ॥੩॥ ਏਕ ਟੇਕ ਏਕੋ ਆਧਾਰਾ ॥ ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥ ਗਉੜੀ ਮਹਲਾ ੫ ॥ ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥ ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥ ਗਉੜੀ ਮਹਲਾ ੫ ॥ ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ ਭਏ ॥੧॥ ਅਕਾਲ ਪੁਰਖ ਅਗਾਧਿ ਬੋਧ ॥ ਸੁਨਤ ਜਸੋ ਕੋਟਿ ਅਘ ਖਏ ॥੨॥ ਕਿਰਪਾ ਨਿਧਿ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥੩॥੧੩॥੧੫੧॥ ਗਉੜੀ₄ ਪੂਰਬੀ ਮਹਲਾ ੫ ॥ ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥ ਏਕ ਰੈਣ ਕੈ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥੧॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ
<<<211 List Books Page >>>213

© 2026 Lehal.net