Page217
Tempo:
ਗੁਰ ਕੇ ਪੈਰੇ ਜੀਉ ॥ ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰ ਮਨ ਕੀ ਆਸ ਪੂਰਾਈ ਜੀਉ ॥੪॥ ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥ ਗਉੜੀ ਮਹਲਾ ੫ ਮਾਝ ॥ ਆਉ ਹਮਾਰੈ ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥ ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥ ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥ ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥੧॥ ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭੁ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀੳ ॥੨॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥੩॥ ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥ ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਾਝ₂ ਮਹਲਾ ੫ ॥ ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥ ਦੇਇ