Page22
Tempo:
ਭੁਜੰਗ ਪ੍ਰਯਾਤ ਛੰਦ ॥ ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥ ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥ ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧੮੫॥ ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥ ਨਮੋ ਪਰਮ ਤੱਤੰ ਅਤੱਤੰ ਸਰੂਪੇ ॥ ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥ ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥ ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥ ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥ ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਂਕ ਬੰਕੇ ॥ ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥