My Library

cookies are null

Guru Granth Sahib

Sikh Gurus+Bhagats

Page225 Tempo:
<<<224 List Books Page >>>226
ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ ਬੂਡਾ ਦੁਰਜੋਧਨੁ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥ ਜਨਮੇਜੈ ਗੁਰ ਸਬਦੁ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੈ ਬਹੁਰਿ ਪਛੁਤਾਨਿਆ ॥੧੦॥ ਕੰਸੁ ਕੇਸੁ ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥੧੧॥ ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥ ਗਉੜੀ ਮਹਲਾ ੧ ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥ ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥ ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥ ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ ॥੫॥ ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ ਪਾਵਉ ॥੬॥ ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥੭॥ ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥੮॥੧੦॥ ਗਉੜੀ ਮਹਲਾ ੧ ॥ ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ ਕਵਰੇ ॥ ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥ ਐਸਾ ਰਾਮ ਭਗਤੁ ਜਨੁ ਹੋਈ ॥ ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ ॥ ਊਂਧੋ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ ॥੨॥ ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥ ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ ਨਾਮੁ
<<<224 List Books Page >>>226

© 2026 Lehal.net