My Library

cookies are null

Guru Granth Sahib

Sikh Gurus+Bhagats

Page226 Tempo:
<<<225 List Books Page >>>227
ਵਿਸਾਰੀ ॥੪॥ ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥ ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥ ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥ ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥ ਗਉੜੀ ਮਹਲਾ ੧ ॥ ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥ ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥ ਚੋਆ ਚੰਦਨ ਅਗਰ ਕਪੂਰਿ ॥ ਮਾਇਆ ਮਗਨੁ ਪਰਮ ਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥ ਨੇਜੇ ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥ ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨੁ ਦੁਹੇਲਾ ॥੪॥ ਬਿਨੁ ਦਮ ਕੇ ਸਉਦਾ ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥ ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥ ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥੭॥ ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥ ਗਉੜੀ ਮਹਲਾ ੧ ॥ ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥ ਹਉ ਹਉ ਕਰਤ ਨਹੀ ਸਚੁ ਪਾਈਐ ॥ ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥ ਹਉਮੈ ਕਰਿ ਰਾਜੇ ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥ ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥ ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥ ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥੫॥ ਹਉ ਹਉ ਕਰਿ ਮਰਣਾ ਕਿਆ ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥ ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ ਗਿਆਨ ਭੇਟਿ
<<<225 List Books Page >>>227

© 2026 Lehal.net