My Library

cookies are null

Guru Granth Sahib

Sikh Gurus+Bhagats

Page229 Tempo:
<<<228 List Books Page >>>230
ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥ ਗਉੜੀ ਮਹਲਾ ੧ ॥ ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥ ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ ਕਰਮ ਕਮਾਵਹੀ ਬਿਨ ਗੁਰ ਅੰਧਿਆਰਾ ॥੧॥ ਰਹਾਉ ॥ ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥ ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥ ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥ ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥ ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥ ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥ ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥ ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ॥ ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥੧॥ ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥੨॥ ਸੂਤਕਿ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥ ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥ ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥੫॥ ਸਾਸਤ ਸਿੰਮ੍ਰਿਤਿ ਸੋਧਿ ਦੋਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥ ਗਉੜੀ ਮਹਲਾ ੩ ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ ਸਾਚੁ ਦੁਆਰਾ ॥੧॥ ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ
<<<228 List Books Page >>>230

© 2026 Lehal.net