Page23
Tempo:
ਏਕ ਅਛਰੀ ਛੰਦ ॥ ਅਜੈ ॥ ਅਲੈ ॥ ਅਭੈ ॥ ਅਬੈ ॥੧੮੯॥ ਅਭੂ ॥ ਅਜੂ ॥ ਅਨਾਸ ॥ ਅਕਾਸ ॥੧੯੦॥ ਅਗੰਜ ॥ ਅਭੰਜ ॥ ਅਲੱਖ ॥ ਅਭੱਖ ॥੧੯੧॥ ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੧੯੨॥ ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੧੯੩॥ ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੧੯੪॥ ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੧੯੫॥ ਅਕਰਮੰ ॥ ਅਭਰਮੰ ॥ ਅਗੰਜੇ ॥ ਅਲੇਖੇ ॥੧੯੬॥