My Library

cookies are null

Guru Granth Sahib

Sikh Gurus+Bhagats

Page230 Tempo:
<<<229 List Books Page >>>231
॥੧॥ ਰਹਾਉ ॥ ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥੨॥ ਗੁਰਮੁਖਿ ਕਰਮ ਧਰਮ ਸਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮ ਰਤੇ ਸੁਖੁ ਹੋਈ ॥੩॥ ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥੪॥ ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ ਨ ਕਾਈ ॥੫॥ ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ ਤਬ ਹੀ ਪਛੁਤਾਨਾ ॥੬॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ ਜੁਗ ਚਾਰੇ ਹੋਈ ॥੭॥ ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥ ਗਉੜੀ ਮਃ ੩ ॥ ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥੧॥ ਰਾਮ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥ ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥ ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥ ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥ ਬਿਨ ਗੁਰ ਭੇਟੇ ਜਮੁ ਕਰੇ ਖੁਆਰਾ ॥੩॥ ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੪॥ ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥ ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥ ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥ ਆਪੁ ਨ ਚੀਨੈ ਬਾਜੀ ਹਾਰੀ ॥੬॥ ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥ ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥ ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥ ਗਉੜੀ ਮਹਲਾ ੩ ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ
<<<229 List Books Page >>>231

© 2026 Lehal.net