Page231
Tempo:
ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥ ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥ ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥ ਗੁਰਮੁਖਿ ਜਮਕਾਲ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥ ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥ ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥ ਗਉੜੀ ਮਹਲਾ ੩ ॥ ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥ ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥ ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥ ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥ ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥ ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥ ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥ ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥੧॥ ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥੮॥੫॥ ਗਉੜੀ ਮਹਲਾ ੩ ॥ ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥ ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥ ਤ੍ਰੈ ਗੁਣ ਕਾਲੈ ਕੀ