Page234
Tempo:
ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥ ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ॥ ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥ ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥ ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥ ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥ ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥ ਗਉੜੀ ਮਹਲਾ ੪ ॥ ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥ ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥ ਮਨ ਕਰਹਲਾ ਵਡਭਾਗੀਆ