My Library

cookies are null

Guru Granth Sahib

Sikh Gurus+Bhagats

Page235 Tempo:
<<<234 List Books Page >>>236
ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥ ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥ ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੭॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ॥ ਜਬ ਇਹੁ ਮਨ ਮਹਿ ਕਰਤ ਗੁਮਾਨਾ ॥ ਤਬ ਇਹੁ ਬਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ ਸਗਲ ਕੀ ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥ ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥ ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥ ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥ ਜਬ ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥ ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ ਜਬ ਇਨਿ ਏਕੋ ਏਕੀ ਬੂਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥ ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥੬॥ ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਜਲਿਓ ॥ ਜੀਤ ਹਾਰ ਕੀ ਸੋਝੀ ਕਰੀ ॥ ਤਉ ਇਸੁ ਘਰ ਕੀ
<<<234 List Books Page >>>236

© 2026 Lehal.net