Page237
Tempo:
ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥੫॥ ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥ ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣ ਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੬॥ ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥ ਗਉੜੀ ਮਹਲਾ ੫ ॥ ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥ ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥ ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥ ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥੪॥ ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥੫॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥੬॥ ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥੭॥ ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥ ਗਉੜੀ ਮਹਲਾ ੫ ॥ ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ