Page24
Tempo:
ਭੁਜੰਗ ਪ੍ਰਯਾਤ ਛੰਦ ॥ ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥ ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥ ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥ ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥ ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥ ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੧੯੯॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ॥