My Library

cookies are null

Guru Granth Sahib

Sikh Gurus+Bhagats

Page240 Tempo:
<<<239 List Books Page >>>241
ਪਰਸਾਦਿ ਵੈਰੀ ਸਭ ਮੀਤ ॥੫॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥ ਗਉੜੀ ਮਹਲਾ ੫ ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰ ਜੂਠਨ ਮਹਿ ਪਾਇ ॥੧॥ ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥ ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ॥੪॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥੭॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥ ਗਉੜੀ ਮਹਲਾ ੫ ॥ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥ ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥੨॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥ ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਾਝ ਮਹਲਾ ੫ ॥ ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥ ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ
<<<239 List Books Page >>>241

© 2026 Lehal.net