Page243
Tempo:
ਰਲੀਆ ਇਛ ਮੇਰੀ ਪੁੰਨੀਆ ॥੪॥੧॥ ਗਉੜੀ ਛੰਤ ਮਹਲਾ ੧ ॥ ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥ ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥ ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ॥ ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ