My Library

cookies are null

Guru Granth Sahib

Sikh Gurus+Bhagats

Page244 Tempo:
<<<243 List Books Page >>>245
ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥ ਗਉੜੀ ਮਹਲਾ ੩ ॥ ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥ ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ
<<<243 List Books Page >>>245

© 2026 Lehal.net