Page3
Tempo:
ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥ ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥ ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥ ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥ ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥ ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥ ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥ ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥