Page347
Tempo:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ॥ ਘਰੁ ੧॥ ਸੋ ਦਰੁ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨੑਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨੑਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨੑਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨੑਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨੑਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨੑਿ ਤੁਧਨੋ ਸਾਧ ਬੀਚਾਰੇ ॥ ਗਾਵਨੑਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨੑਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨੑਿ ਤੁਧਨੋ ਜੋਧ ਮਹਾਬਲ ਸੂਰਾ ਗਾਵਨੑਿ ਤੁਧਨੋ ਖਾਣੀ ਚਾਰੇ ॥ ਗਾਵਨੑਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨੑਿ ਜੋ ਤੁਧੁ ਭਾਵਨੑਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ