My Library

cookies are null

Guru Granth Sahib

Sikh Gurus+Bhagats

Page348 Tempo:
<<<347 List Books Page >>>349
ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥ ਆਸਾ ਮਹਲਾ ੪ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ॥ ਚਉਪਦੇ ॥ ਘਰੁ ੨ ॥ ਸੁਣਿ ਵਡਾ ਆਖੈ ਸਭ ਕੋਈ ॥ ਕੇਵਡੁ ਵਡਾ
<<<347 List Books Page >>>349

© 2026 Lehal.net