Page379
Tempo:
ਬੇਲੀ ॥ ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ ॥੧॥ ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥ ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮੑਾਰੇ ॥੨॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥ ਆਸਾ ਮਹਲਾ ੫ ॥ ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮੑਾਰੈ ਨਾ ਪੋਹੈ ਅਗਨਾਰਿ ॥੨॥ ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮੑਾਰਿ ॥੪॥੩੭॥ ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੫ ॥ ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੁੋਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ