My Library

cookies are null

Guru Granth Sahib

Sikh Gurus+Bhagats

Page386 Tempo:
<<<385 List Books Page >>>387
ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥੩॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥ ਆਸਾ ਮਹਲਾ ੫ ॥ ਜਹਾ ਪਠਾਵਹੁ ਤਹ ਤਹ ਜਾਈਂਂ ॥ ਜੋ ਤੁਮ ਦੇਹੁ ਸੋਈ ਸੁਖੁ ਪਾਈਂਂ ॥੧॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮੑਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂਂ ॥੧॥ ਰਹਾਉ ॥ ਤੁਮਰਾ ਦੀਆ ਪੈਨੑਉ ਖਾਈਂਂ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂਂ ॥੨॥ ਮਨ ਤਨ ਅੰਤਰਿ ਤੁਝੈ ਧਿਆਈਂਂ ॥ ਤੁਮੑਰੈ ਲਵੈ ਨ ਕੋਊ ਲਾਈਂਂ ॥੩॥ ਕਹੁ ਨਾਨਕ ਨਿਤ ਇਵੈ ਧਿਆਈਂਂ ॥ ਗਤਿ ਹੋਵੈ ਸੰਤਹ ਲਗਿ ਪਾਈਂਂ ॥੪॥੯॥੬੦॥ ਆਸਾ ਮਹਲਾ ੫ ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥ ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥ ਆਸਾ ਮਹਲਾ ੫ ॥ ਜਾ ਕੈ ਸਿਮਰਨਿ ਸੂਖ ਨਿਵਾਸੁ ॥ ਭਈ ਕਲਿਆਣ ਦੁਖ ਹੋਵਤ ਨਾਸੁ ॥੧॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥ ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨੑਾ ॥ ਇਹੁ ਸੁਖੁ ਨਾਨਕ ਅਨਦਿਨੁ ਚੀਨੑਾ ॥੪॥੧੧॥੬੨॥ ਆਸਾ ਮਹਲਾ ੫ ॥ ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥ ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥ ਆਸਾ ਮਹਲਾ ੫ ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ
<<<385 List Books Page >>>387

© 2026 Lehal.net