My Library

cookies are null

Guru Granth Sahib

Sikh Gurus+Bhagats

Page397 Tempo:
<<<396 List Books Page >>>398
ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥ ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲੑਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥ ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨੑਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰੑਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥ ਆਸਾ ਮਹਲਾ ੫ ॥ ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥ ਆਸਾ ਮਹਲਾ ੫ ॥ ਜਿਨੑਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥ ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥
<<<396 List Books Page >>>398

© 2026 Lehal.net