My Library

cookies are null

Guru Granth Sahib

Sikh Gurus+Bhagats

Page401 Tempo:
<<<400 List Books Page >>>402
ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥ ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੯ ਮਹਲਾ ੫ ॥ ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥ ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮੁ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮੑਾਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥ ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ
<<<400 List Books Page >>>402

© 2026 Lehal.net