Page417
Tempo:
ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ॥ ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨੑਿ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨੑਿ ਹਦੂਰਿ ॥੧॥ ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥ ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ ਇਕੁ ਲਖੁ ਲਹਨੑਿ ਬਹਿਠੀਆ ਲਖੁ ਲਹਨੑਿ ਖੜੀਆ ॥ ਗਰੀ ਛੁਹਾਰੇ ਖਾਂਦੀਆ ਮਾਣਨੑਿ ਸੇਜੜੀਆ ॥ ਤਿਨੑ ਗਲਿ ਸਿਲਕਾ ਪਾਈਆ ਤੁਟਨੑਿ ਮੋਤਸਰੀਆ ॥੩॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨੑੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥ ਇਕਨਾ ਵਖਤ ਖੁਆਈਅਹਿ ਇਕਨੑਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨੑਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥ ਆਸਾ ਮਹਲਾ ੧ ॥ ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੈ ਐਥੈ ਦਿਸਹਿ ਨਾਹੀ ॥੧॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ