My Library

cookies are null

Guru Granth Sahib

Sikh Gurus+Bhagats

Page418 Tempo:
<<<417 List Books Page >>>419
ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨੑੀ ਤੁਪਕ ਤਾਣਿ ਚਲਾਈ ਓਨੑੀ ਹਸਤਿ ਚਿੜਾਈ ॥ ਜਿਨੑ ਕੀ ਚੀਰੀ ਦਰਗਹ ਪਾਟੀ ਤਿਨੑਾ ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨੑਾ ਪੇਰਣ ਸਿਰ ਖੁਰ ਪਾਟੇ ਇਕਨੑਾ ਵਾਸੁ ਮਸਾਣੀ ॥ ਜਿਨੑ ਕੇ ਬੰਕੇ ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥ ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥ ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮੑਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ
<<<417 List Books Page >>>419

© 2026 Lehal.net