Page428
Tempo:
ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨੑੀ ਦੂਜੈ ਭਰਮਿ ਭੁਲਾਇ ॥ ਕਿਉ ਪਾਇਨੑਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥ ਆਸਾ ਮਹਲਾ ੩ ॥ ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥ ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨੑਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੁੋ ਕਮਾਹਿ ॥੨॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥ ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥ ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥